ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਕਾਲਜ ਦੇ ਲੜਕੇ ਅਤੇ ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲਿਆਂ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਬਾਬਾ ਅਜੀਤ ਸਿੰਘ ਹਾਊਸ, ਬਾਬਾ ਜੁਝਾਰ ਸਿੰਘ ਹਾਊਸ, ਬਾਬਾ ਜ਼ੋਰਾਵਰ ਸਿੰਘ ਹਾਊਸ ਅਤੇ ਬਾਬਾ ਫ਼ਤਹਿ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਰਣਨਯੋਗ ਹੈ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਰੱਸਾਕਸ਼ੀ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਬਾਬਾ ਫ਼ਤਹਿ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।