ਸ੍ਰੀ ਫ਼ਤਹਿਗੜ੍ਹ ਸਾਹਿਬ/1 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੇ ਸਨਮਾਨ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਐਨ. ਐਸ. ਐਸ ਦੇ ਪ੍ਰੋਗਰਾਮ ਅਫਸਰ ਡਾ. ਰਣਦੀਪ ਕੌਰ, ਡਾ. ਦਲਬੀਰ, ਡਾ. ਮਾਲਵਿਕਾ ਅਤੇ ਅ. ਪ੍ਰੋ ਅਮਰੀਕ ਸਿੰਘ ਨੇ ਐਨ. ਐਸ. ਐਸ ਦੇ ਵਲੰਟੀਅਰਾਂ ਨੂੰ ਰਾਸ਼ਟਰੀ ਖੇਡ ਦਿਵਸ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕਾਲਜ ਪ੍ਰਿਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਦਿਨ ਭਾਰਤ ਦੀ ਅਮੀਰ ਖੇਡ ਵਿਰਾਸਤ ਅਤੇ ਸਾਡੇ ਖਿਡਾਰੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਂਦਾ ਹੈ ਜਿਨ੍ਹਾਂ ਨੇ ਦੇਸ਼ ਨੂੰ ਵਿਸ਼ਵ ਪੱਧਰ 'ਤੇ ਮਾਣ ਦਿਵਾਇਆ ਹੈ।