ਸ੍ਰੀ ਫ਼ਤਹਿਗੜ੍ਹ ਸਾਹਿਬ/1 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਨੇ ਆਪਣਾ 18ਵਾਂ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਹੋਈ।ਇਸ ਮੌਕੇ ਉੱਤੇ ਵਾਇਸ-ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਯੂਨੀਵਰਸਿਟੀ ਦੇ ਸਤਾਰਾਂ ਸਾਲਾਂ ਦੀ ਸਫਲ ਯਾਤਰਾ ਪੂਰੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ 2024–25 ਅਕਾਦਮਿਕ ਸਾਲ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਨੇ ਕੇਵਲ ਅਕਾਦਮਿਕ ਖੇਤਰ ਵਿੱਚ ਹੀ ਨਹੀਂ ਸਗੋਂ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।