ਸ੍ਰੀ ਫ਼ਤਹਿਗੜ੍ਹ ਸਾਹਿਬ/2 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਮਹਾਨ ਸਿੱਖ ਵਿਦਵਾਨ, ਲੇਖਕ ਅਤੇ ਇਤਿਹਾਸਕਾਰ ਭਾਈ ਕਾਹਨ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਮਹੱਤਵਪੂਰਨ ਸਮਾਗਮ ਵਿੱਚ ਮੁੱਖ ਵਕਤਾ ਵਜੋਂ ਡਾ. ਗੁਰਤੇਜ ਸਿੰਘ, ਪ੍ਰਿੰਸੀਪਲ, ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼, ਆਕੜ ਪਟਿਆਲਾ ਨੂੰ ਸੱਦਿਆ ਗਿਆ। ਲੈਕਚਰ ਦੀ ਸ਼ੁਰੂਆਤ ਡਾ. ਸਿਕੰਦਰ ਸਿੰਘ ਵੱਲੋਂ ਸਵਾਗਤੀ ਸ਼ਬਦਾਂ ਨਾਲ ਹੋਈ, ਜਿਨ੍ਹਾਂ ਨੇ ਭਾਈ ਕਾਹਨ ਸਿੰਘ ਨਾਭਾ ਦੇ ਜੀਵਨ, ਰਚਨਾਵਾਂ ਅਤੇ ਉਨ੍ਹਾਂ ਦੇ ਸਿੱਖ ਧਰਮ ਲਈ ਕੀਤੇ ਵਿਸ਼ਾਲ ਯਤਨਾਂ ਦੀ ਚਰਚਾ ਕੀਤੀ ਅਤੇ ਡਾ. ਗੁਰਤੇਜ ਸਿੰਘ ਦਾ ਸਵਾਗਤ ਕੀਤਾ।