ਚੰਡੀਗੜ੍ਹ 2 ਸਤੰਬਰ, 2025
ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ।
"ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ।