ਚੰਡੀਗੜ੍ਹ, 2 ਸਤੰਬਰ
ਪੰਜਾਬ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਮਾਮਲੇ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਬਸ਼ੀਰ (19), ਕੁਪਵਾੜਾ ਦਾ ਰਹਿਣ ਵਾਲਾ, ਮੁਨੀਸ਼ ਸਿੰਘ (22), ਡੋਡਾ ਦਾ ਰਹਿਣ ਵਾਲਾ ਅਤੇ ਕਲਾਮਾਬਾਦ ਦਾ ਰਹਿਣ ਵਾਲਾ ਐਜਾਜ਼ ਅਹਿਮਦ ਖਾਨ (22) ਵਜੋਂ ਹੋਈ ਹੈ।
ਐਸਐਸਪੀ ਨੇ ਕਿਹਾ ਕਿ ਦੋਸ਼ੀ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਮ੍ਰਿਤਕ ਦੇ ਸਰੀਰ ਨੂੰ ਬਰਾਮਦ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲਾਸ਼ ਦੇ ਨੇੜੇ ਤੋਂ ਤਿੰਨ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ।