ਸ੍ਰੀ ਫ਼ਤਹਿਗੜ੍ਹ ਸਾਹਿਬ/3 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਨੇ ਹੜ੍ਹਾਂ ਦੌਰਾਨ ਚੁੱਕੇ ਜਾਣ ਵਾਲੇ ਜਰੂਰੀ ਕਦਮਾਂ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਅਜਿਹੇ ਮੁਸ਼ਕਲ ਸਮਿਆਂ ਦੌਰਾਨ ਏਕਤਾ ਦਾ ਪ੍ਰਗਟਾਵਾ ਕਰਨ ਲਈ ਇੱਕ ਔਨਲਾਈਨ ਮੀਟਿੰਗ ਦਾ ਆਯੋਜਨ ਕੀਤਾ। ਮੀਟਿੰਗ ਵਿੱਚ ਐਮਰਜੈਂਸੀ ਦੀ ਸਥਿਤੀ ਵਿੱਚ ਸ਼ਾਂਤ ਰਹਿਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਬਜਾਏ ਦਿਮਾਗ ਨਾਲ ਕੰਮ ਲੈਣ ਲਈ ਪ੍ਰੇਰਿਤ ਕੀਤਾ ਗਿਆ।