ਸ੍ਰੀ ਫਤਹਿਗੜ੍ਹ ਸਾਹਿਬ/4 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ "ਕੌਮੀ ਅੱਖ ਦਾਨ ਪੰਦਰਵਾੜਾ" ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ ਤਹਿਤ ਆਮ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਅੱਖਾਂ ਦੀਆਂ ਆਮ ਬਿਮਾਰੀਆਂ ਦੇ ਮੁਫਤ ਜਾਂਚ ਕੈਂਪ ਲਗਾ ਕੇ ਇਲਾਜ ਕੀਤਾ ਜਾ ਰਿਹਾ ਹੈ। ਕਾਰਜਕਾਰੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਖੇ ਅੱਖਾਂ ਦੇ ਮਾਹਰ ਡਾ. ਜਸਪ੍ਰੀਤ ਸਿੰਘ ਬੇਦੀ ਵੱਲੋਂ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ ।