ਸ੍ਰੀ ਫਤਿਹਗੜ੍ਹ ਸਾਹਿਬ/ 5 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਵਿਧਾਇਕ ਲਖਬੀਰ ਸਿੰਘ ਰਾਏ ਦੀ ਰਹਿਨੁਮਾਈ ਦੇ ਹੇਠ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਫਤਿਹਗੜ੍ਹ ਸਾਹਿਬ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਹੜ ਪੀੜਤਾਂ ਲਈ ਇਕੱਤਰ ਕੀਤੀ ਗਈ ਰਾਹਤ ਸਮੱਗਰੀ ਦੇ ਟਰੱਕ ਨੂੰ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਹੜਾਂ ਕਾਰਨ 39 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਲੋਕਾਂ ਦੇ ਮਕਾਨ, ਜਾਇਦਾਦਾਂ, ਖੇਤੀਬਾੜੀ ਅਤੇ ਪਸ਼ੂ ਪੰਛੀਆਂ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਸੱਟਾਂ ਸੂਬਾ ਪਹਿਲਾਂ ਵੀ ਝੱਲ ਚੁੱਕਾ ਹੈ ਤੇ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਅਸੀਂ ਸਾਰੇ ਪੰਜਾਬ ਵਾਸੀ ਸੂਬੇ ਨੂੰ ਦੁਬਾਰਾ ਲੀਹ ਤੇ ਲੈ ਕੇ ਆਵਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ,ਪ੍ਰਿਤਪਾਲ ਸਿੰਘ ਜੱਸੀ, ਕੌਂਸਲਰ ਆਸ਼ਾ ਰਾਣੀ, ਤਰਲੋਚਨ ਸਿੰਘ ਲਾਲੀ, ਗੁਰਵਿੰਦਰ ਸਿੰਘ ਸੋਹੀ, ਲਖਵਿੰਦਰ ਸਿੰਘ ਮਾਧੋਪੁਰ, ਗੁਰਪ੍ਰੀਤ ਸਿੰਘ ਸੈਣੀ, ਤਜਿੰਦਰ ਸਿੰਘ ਲਾਡੀ, ਰਾਮ ਸਿੰਘ, ਪਵੇਲ ਹਾਂਡਾ, ਰਾਜਦਵਿੰਦਰ ਸਿੰਘ ਲਾਡੀ ਅਤੇ ਹਰਮਨ ਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।