ਚੰਡੀਗੜ੍ਹ, 5 ਸਤੰਬਰ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ੁੱਕਰਵਾਰ ਨੂੰ ਰੈੱਡ ਕਰਾਸ ਸੋਸਾਇਟੀ ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਨੌਂ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਇਹ ਸਾਰੇ ਨੌਂ ਟਰੱਕ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਰੋਪੜ, ਲੁਧਿਆਣਾ, ਮਲੇਰਕੋਟਲਾ ਅਤੇ ਜਲੰਧਰ ਭੇਜੇ ਜਾ ਰਹੇ ਹਨ। ਇਹ ਰਾਹਤ ਸਮੱਗਰੀ ਸਬੰਧਤ ਜ਼ਿਲ੍ਹਿਆਂ ਦੀਆਂ ਰੈੱਡ ਕਰਾਸ ਇਕਾਈਆਂ ਰਾਹੀਂ ਲੋੜਵੰਦ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ।
ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਪੰਜਾਬ ਰਾਜ ਭਵਨ ਅਤੇ ਰੈੱਡ ਕਰਾਸ ਸੋਸਾਇਟੀ ਪੰਜਾਬ ਦੇ ਹੋਰ ਅਧਿਕਾਰੀ ਮੌਜੂਦ ਸਨ।