Monday, November 03, 2025  

ਪੰਜਾਬ

ਭਾਰੀ ਬਾਰਿਸ਼ ਨਾਲ ਡਿੱਗੀਆਂ ਛੱਤਾਂ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵੀ ਜਲਦ ਦਿੱਤੀ ਜਾਵੇਗੀ ਹੋਰ ਵਿੱਤੀ ਸਹਾਇਤਾ: ਮੰਤਰੀ ਡਾ. ਬਲਜੀਤ ਕੌਰ

September 11, 2025

ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਕੈਬਨਿਟ ਮੰਤਰੀ ਨੇ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਦਿੱਤੀ। ਉਨ੍ਹਾਂ ਕਿਹਾ ਕਿ ਉਪਰਲੇ ਹਿਸਿਆਂ ਵਿਚ ਬਾਰਿਸ਼ਾਂ ਨਾ ਹੋਣ ਕਰਕੇ ਪਾਣੀ ਦਾ ਪੱਧਰ ਘਟਿਆ ਹੈ ਜੋ ਕਿ ਰਾਹਤ ਵਾਲੀ ਖਬਰ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਇਸ ਸਬੰਧੀ ਮੈਨੂੰ ਮਲੋਟ ਹਲਕਾ ਵਾਸੀਆਂ ਵੱਲੋਂ ਸੁਨੇਹੇ ਪ੍ਰਾਪਤ ਹੋਏ ਕਿ ਵੱਖ-ਵੱਖ ਵਾਰਡਾਂ ਦੇ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਇਜਾ ਲੈਂਦਿਆਂ ਕੈਬਨਿਟ ਮੰਤਰੀ ਵੱਲੋਂ ਨੁਕਸਾਨ ਦੀ ਭਰਪਾਈ ਕਰਨ ਲਈ ਆਪਣੇ ਵੱਲੋਂ ਨਿੱਜੀ ਤੌਰ ਤੇ ਵਿੱਤੀ ਸਹਾਇਤਾ ਕੀਤੀ ਗਈ ਅਤੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਵੀ ਫੰਡ ਪ੍ਰਾਪਤ ਹੋਣ ਤੇ ਹੋਰ ਵੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਨਗਰ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਉਹਨਾਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਵੱਲੋਂ ਹਰ ਸੰਭਵ ਮਦਦ ਮੁੱਹਈਆ ਕਰਵਾਈ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ