ਸ੍ਰੀ ਫਤਿਹਗੜ੍ਹ ਸਾਹਿਬ/13 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਵਿਸ਼ੇਸ਼ ਸਿਹਤ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਵੀਡੀਓ ਕਾਨਫਰੰਸ ਜਰੀਏ ਸਮੀਖਿਆ ਮੀਟਿੰਗ ਕੀਤੀ ਗਈ ।ਉਹਨਾਂ ਇਸ ਮੀਟਿੰਗ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਮੈਨ ਪਾਵਰ, ਦਵਾਈਆਂ ਦੀ ਉਪਲਬਧਤਾ, ਲੋੜੀਂਦੇ ਸਾਜੋ ਸਮਾਨ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ।