ਸ੍ਰੀ ਫ਼ਤਹਿਗੜ੍ਹ ਸਾਹਿਬ/13 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਬੀ.ਟੈਕ (ਸੀ. ਐੱਸ. ਈ) ਦੇ 7ਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ “ਪਾਇਥਨ ਨਾਲ ਏ.ਆਈ. ਅਤੇ ਐਮ.ਐਲ." ਵਿਸ਼ੇ ਤੇ ਬੂਟਕੈਂਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸੀ਼ਅਲ ਇੰਟੈਲੀਜੈਂਸ (ਏ. ਆਈ.) ਅਤੇ ਮਸ਼ੀਨ ਲਰਨਿੰਗ(ਐਮ. ਐਲ.) ਖੇਤਰਾਂ ਵਿੱਚ ਗਿਆਨ ਪ੍ਰਦਾਨ ਕਰਨਾ ਸੀ।