ਸ੍ਰੀ ਫ਼ਤਹਿਗੜ੍ਹ ਸਾਹਿਬ/17 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਡਾ. ਅਰਵਿੰਦ ਪਾਲ ਸਿੰਘ ਵੱਲੋਂ ਜ਼ਿਲਾ ਫਤਿਹਗੜ੍ਹ ਸਾਹਿਬ ਦਾ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਣ ਤੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ (ਪੰਜਾਬ ਸਿਵਿਲ ਮੈਡੀਕਲ ਸਰਵਿਸਿਜ ਐਸੋਸੀਏਸ਼ਨ) ਦੀ ਜਿਲਾ ਇਕਾਈ ਦੇ ਪ੍ਰਧਾਨ ਡਾ. ਕੰਵਰਪਾਲ ਸਿੰਘ ਦੀ ਅਗਵਾਈ ਵਿੱਚ ਸਿਵਲ ਸਰਜਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਸਿਵਲ ਸਰਜਨ ਡਾ. ਅਰਵਿੰਦ ਪਾਲ ਨੇ ਜਥੇਬੰਦੀ ਨੂੰ ਕਿਹਾ ਕਿ ਸਿਹਤ ਕੇਂਦਰਾਂ ਵਿੱਚ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਜੇਕਰ ਕੋਈ ਮੁਸ਼ਕਿਲ ਆਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਜਰੂਰ ਲਿਆਉਣ ।ਇਸ ਮੌਕੇ ਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ. ਅਮਰਿੰਦਰ ਪਾਲ ਸਿੰਘ, ਪੈਥਾਲੋਜਿਸਟ ਡਾ. ਸਚਿਨ ਨਰੂਲਾ,ਆਪਰੇਸ਼ਨਾਂ ਦੇ ਮਾਹਰ ਡਾ. ਓਮਕਾਰਬੀਰ ਸਿੰਘ, ਹੱਡੀਆਂ ਦੇ ਮਾਹਰ ਡਾ. ਬਲਵਿੰਦਰ ਸਿੰਘ ਸ਼ੈਰੀ, ਦੰਦਾਂ ਦੇ ਮਾਹਰ ਡਾ. ਸਤਨਾਮ ਸਿੰਘ ਬੰਗਾ, ਨੱਕ ਕੰਨ ਗਲੇ ਦੇ ਮਾਹਿਰ, ਡਾ. ਸੰਦੀਪ ਅਤੇ ਜਥੇਬੰਦੀ ਦੇ ਹੋਰ ਮੈਂਬਰ ਅਹੁਦੇਦਾਰ ਵੀ ਹਾਜ਼ਰ ਸਨ।