ਸ੍ਰੀ ਫਤਿਹਗੜ੍ਹ ਸਾਹਿਬ/18 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਆਪਣੀ ਡਿਊਟੀ ਬੜੀ ਹਲੀਮੀ ਅਤੇ ਈਮਾਨਦਾਰੀ ਨਾਲ ਨਿਭਾਉਣ ਲਈ ਜਾਣੇ ਜਾਂਦੇ ਡਾ. ਜਸਪ੍ਰੀਤ ਸਿੰਘ ਬੇਦੀ (ਅੱਖ ਰੋਗਾਂ ਦੇ ਮਾਹਰ) ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਪਦ ਉੱਨਤ ਹੋਣ ਉਪਰੰਤ ਜ਼ਿਲ੍ਹਾ ਹਸਪਤਾਲ ਫ਼ਹਿਗੜ੍ਹ ਸਾਹਿਬ ਵਿਖੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਡਾ. ਜਸਪ੍ਰੀਤ ਸਿੰਘ ਬੇਦੀ ਇਸ ਤੋਂ ਪਹਿਲਾਂ ਜ਼ਿਲਾ ਹਸਪਤਾਲ ਵਿਖੇ ਹੀ ਬਤੌਰ ਮੈਡੀਕਲ ਅਫਸਰ (ਅੱਖ ਰੋਗਾਂ ਦੇ ਮਾਹਿਰ ਡਾਕਟਰ) ਵਜੋਂ ਕੰਮ ਕਰ ਰਹੇ ਸਨ ਜਿਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਪਦ ਉੱਨਤ ਕਰਕੇ ਬਤੌਰ ਸੀਨੀਅਰ ਮੈਡੀਕਲ ਅਫਸਰ(ਐਸ.ਐਮ.ਓ) ਜਿਲਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕੀਤਾ ਗਿਆ ਹੈ।