ਸ੍ਰੀ ਫ਼ਤਹਿਗੜ੍ਹ ਸਾਹਿਬ/19 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੀਐਚਸੀ ਚਨਾਰਥਲ ਕਲਾ ਵਿਖੇ "ਅੰਤਰ ਰਾਸ਼ਟਰੀ ਸਨੇਕ ਬਾਈਟ ਜਾਗਰੂਕਤਾ ਦਿਵਸ" ਦੇ ਮੌਕੇ ਤੇ ਕਰਵਾਏ ਗਏ ਜਿਲਾ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਸਿਵਲ ਸਰਜਨ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਅਤੇ ਜਿਲ੍ਹੇ ਦੀਆਂ ਸਾਰੀਆਂ ਕਮੂਨਿਟੀ ਸਿਹਤ ਸੰਸਥਾਵਾਂ ਵਿੱਚ ਸੱਪ ਦੇ ਕੱਟਣ ਤੇ ਇਲਾਜ ਅਤੇ ਐਂਟੀ ਸਨੇਕ ਵੀਨਮ 24 ਘੰਟੇ ਮੁਫਤ ਉਪਲੱਬਧ ਕਰਵਾਇਆ ਗਿਆ ਹੈ ,ਇਸ ਲਈ ਲੋੜ ਪੈਣ ਤੇ ਤੁਰੰਤ ਇਹਨਾਂ ਸੇਵਾਵਾਂ ਦਾ ਲਾਭ ਉਠਾਇਆ ਜਾਵੇ।