ਸ੍ਰੀ ਫ਼ਤਹਿਗੜ੍ਹ ਸਾਹਿਬ/20 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਵੱਲੋਂ ਅੱਜ ਮੁੜ ਵਸੇਬਾ ਕੇਂਦਰ , ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਉਹਨਾਂ ਦਾਖਲ ਮਰੀਜ਼ਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜਿਸ ਨੂੰ ਮਜਬੂਤ ਇੱਛਾ ਸ਼ਕਤੀ ਦੇ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਾ ਮੁਕਤੀ ਕੇਂਦਰ , ਮੁੜ ਵਸੇਬਾ ਕੇਂਦਰ ਤੇ ਓਟ ਸੈਂਟਰਾਂ ਵਿੱਚ ਲੋੜੀਂਦੀਆਂ ਸਾਰੀਆਂ ਦਵਾਈਆਂ, ਟੈਸਟਿੰਗ ਕਿੱਟਾਂ , ਕੇਂਦਰਾਂ ਦੀ ਸਾਫ ਸਫਾਈ ਪ੍ਰਬੰਧਨ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲਾ ਡਿਮਾਲੋਜਿਸਟ ਡਾ. ਪ੍ਰਭਜੋਤ ਕੌਰ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਸਨਪ੍ਰੀਤ ਕੌਰ ਅਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਵੀ ਹਾਜ਼ਰ ਸਨ।