ਸ੍ਰੀ ਫ਼ਤਹਿਗੜ੍ਹ ਸਾਹਿਬ/22 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਨਵੇਂ ਦਾਖਲਾ ਲਏ ਪੀ.ਐਚ.ਡੀ. ਰਿਸਰਚ ਸਕਾਲਰਾਂ ਦਾ ਸਵਾਗਤ ਕਰਨ ਲਈ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਵਾਗਤੀ ਭਾਸ਼ਣ ਦੌਰਾਨ ਪ੍ਰੋ. (ਡਾ.) ਨਵਦੀਪ ਕੌਰ, ਡੀਨ ਰਿਸਰਚ, ਨੇ ਪੀ.ਐਚ.ਡੀ. ਸੰਬੰਧੀ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਆਪਣੇ ਉਦਘਾਟਨੀ ਭਾਸ਼ਣ ਵਿੱਚ ਵਾਇਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਸਕਾਲਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਮੰਨੇ-ਪ੍ਰਮੰਨੇ ਜਰਨਲਾਂ ਵਿੱਚ ਗੁਣਵੱਤਾ ਵਾਲੇ ਪ੍ਰਕਾਸ਼ਨ ਕਰਨ ‘ਤੇ ਧਿਆਨ ਦੇਣ।