ਸ੍ਰੀ ਫਤਿਹਗੜ੍ਹ ਸਾਹਿਬ /24 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸਟੇਟ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ, ਪੰਜਾਬ, ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਜ਼ਿਲੇ ਅੰਦਰ ਆਮ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਤੇ ਸ਼ੁੱਧ ਵਸਤਾਂ ਮੁਹਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਂ ਥਾਂ ਸੈਮੀਨਾਰ ਕਰਵਾ ਕੇ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਡੇਅਰੀ ਮਾਲਕਾਂ, ਦੋਧੀਆਂ, ਰੈਸਟੋਰੈਂਟਾਂ ਤੇ ਢਾਬਿਆਂ ਦੇ ਮਾਲਕਾਂ/ਸੰਚਾਲਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।