ਸ੍ਰੀ ਫ਼ਤਹਿਗੜ੍ਹ ਸਾਹਿਬ/25 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਗੁਰਤੇਜ ਸਿੰਘ ਦੀ ਕਿਤਾਬ ਖਾਲਸਾ ਸਮਾਚਾਰ ਸਿੱਖ ਪੁਨਰ ਜਾਗਰਿਤੀ ਵਿੱਚ ਯੋਗਦਾਨ ਲੋਕ ਅਰਪਣ ਕੀਤੀ ਗਈ। ਇਸ ਮੌਕੇ ਲੇਖਕ ਅਤੇ ਧਰਮ ਅਧਿਐਨ ਵਿਭਾਗ ਨੂੰ ਵਧਾਈ ਦਿੰਦਿਆਂ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਆ ਕਿ ਯੂਨੀਵਰਸਿਟੀ ਵੱਲੋਂ ਗੁਰਮਤ ਸਿਧਾਂਤ ਅਤੇ ਸਿੱਖ ਇਤਿਹਾਸ ਸਬੰਧੀ ਪ੍ਰਕਾਸ਼ਨ ਦੀ ਸ਼ੁਰੂ ਕੀਤੀ ਗਈ ਇਹ ਲੜੀ ਬੇਹਦ ਸ਼ਲਾਘਾਯੋਗ ਹੈ।