ਸ੍ਰੀ ਫ਼ਤਹਿਗੜ੍ਹ ਸਾਹਿਬ/25 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਚੋਣ ਅਫਸਰ ਪੰਜਾਬ ਵੱਲੋਂ ਆਮ ਲੋਕਾਂ ਤੱਕ ਚੋਣਾਂ ਸਬੰਧੀ ਹਰੇਕ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸ਼ੋਸ਼ਲ ਮੀਡੀਆ ਪਲੇਟਫਾਰਮ ਨੂੰ ਪੂਰੀ ਤਰ੍ਹਾਂ ਕਾਰਜ਼ਸ਼ੀਲ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਜਾਰੀ ਕੀਤੇ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਆਮ ਲੋਕ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ (ਐਕਸ) ਤੇ ਯੂ.ਟਿਊਬ ਉਤੇ ਮੁੱਖ ਚੋਣ ਅਫਸਰ ਪੰਜਾਬ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਕਿਊ.ਆਰ. ਕੋਡ ਸਕੈਨ ਕਰਕੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅਪਡੇਟ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।