ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਬਲਾਕ ਖੇੜਾ ਦੇ ਅਧੀਨ ਵੱਖ-ਵੱਖ ਪੰਚਾਇਤਾਂ ਨੂੰ ਸੈਨੀਟੇਸ਼ਨ ਦੀਆਂ ਕਰੀਬ 60 ਲੱਖ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਗ੍ਰਾਮ ਪੰਚਾਇਤਾ ਨੂੰ ਵਿਉਂਤਬੰਦੀ ਕਰ ਲੈਣੀ ਚਾਹੀਦੀ ਹੈ, ਕਿ ਪਿੰਡਾਂ ਦੇ ਵਿੱਚ ਕਿਹੜੇ ਕੰਮ ਬਾਕੀ ਹਨ ਤਾਂ ਜੋ ਉਹਨਾਂ ਨੂੰ ਵੀ ਜਲਦ ਪੂਰਾ ਕਰਵਾਇਆ ਜਾ ਸਕੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੀਆ ਸੜਕਾਂ ਦਾ ਪੈਸਾ ਰੋਕ ਕੇ ਰੱਖਿਆ ਹੋਇਆ ਹੈ।