ਚੰਡੀਗੜ੍ਹ, 30 ਸਤੰਬਰ, 2025 -
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐਸਏਐਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।