ਨਵੀਂ ਦਿੱਲੀ,1 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।
ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ।