ਸ੍ਰੀ ਫਤਿਹਗੜ੍ਹ ਸਾਹਿਬ /1 ਅਕਤੂਬਰ
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਜਿਲੇ ਅੰਦਰ 31 ਅਕਤੂਬਰ ਤੱਕ "ਅੰਤਰਰਾਸ਼ਟਰੀ ਬਜ਼ੁਰਗ ਦਿਵਸ" ਨੂੰ ਸਮਰਪਿਤ ਮਹੀਨਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲਾ ਹਸਪਤਾਲ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਲਈ ਲਗਾਏ ਗਏ ਵਿਸ਼ੇਸ਼ ਜਾਂਚ ਕੈਂਪ ਦੌਰਾਨ ਦਿੱਤੀ। ਉਹਨਾਂ ਦੱਸਿਆ ਕਿ ਇਸ ਦਿਨ ਨੂੰ ਸਮਰਪਿਤ 31 ਅਕਤੂਬਰ ਤੱਕ ਬਜੁਰਗਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।