ਚੰਡੀਗੜ੍ਹ, 01 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"