Saturday, October 04, 2025  

ਪੰਜਾਬ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਗੁਰਮੀਤ ਸਿੰਘ ਖੁੱਡੀਆਂ 

October 04, 2025

ਸ੍ਰੀ ਫ਼ਤਹਿਗੜ੍ਹ ਸਾਹਿਬ/4 ਅਕਤੂਬਰ:

(ਰਵਿੰਦਰ ਸਿੰਘ ਢੀਂਡਸਾ)
 
ਖੇਡਾਂ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹਨ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਚਨਾਰਥਲ ਕਲਾਂ ਵਿਖੇ ਦੁਸ਼ਹਿਰੇ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।ਕੈਬਨਿਟ ਮੰਤਰੀ ਨੇ ਪਿੰਡਾਂ ਵਿੱਚੋਂ ਪਸ਼ੂ ਰੱਖਣ ਦੀ ਖਤਮ ਹੋ ਰਹੀ ਪ੍ਰਵਿਰਤੀ ਉੱਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਬਜ਼ੁਰਗਾਂ ਵੱਲੋਂ ਵਿਖਾਏ ਇਸ ਮਾਰਗ 'ਤੇ ਚੱਲਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਪਸ਼ੂ ਪਾਲਣ ਦੇ ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ ਵੱਡੀਆਂ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ। ਪਿੰਡ ਚਨਾਰਥਲ ਕਲਾਂ ਵਿਖੇ ਕਰਵਾਏ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਉਹਨਾਂ ਨੇ ਖੇਡ ਮੈਦਾਨ ਵਿੱਚ ਜਾ ਕੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਹੌਂਸਲਾ ਅਫਜ਼ਾਈ ਕੀਤੀ।ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪਿੰਡ ਚਨਾਰਥਲ ਕਲਾਂ ਵਿਖੇ 164 ਸਾਲ ਤੋਂ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਅਤੇ ਮਲਕੀਤ ਸਿੰਘ ਟਿਵਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਅਤੀ ਜਰੂਰੀ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਅਤੀ ਜਰੂਰੀ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਇੰਟਰ ਕਲਾਸ ਮੂਟ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਇੰਟਰ ਕਲਾਸ ਮੂਟ ਮੁਕਾਬਲਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਾਇਆ ਗਿਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਾਇਆ ਗਿਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ "ਏਆਈ ਅਤੇ ਉਭਰਦੀ ਤਕਨੀਕ ਵਿੱਚ ਇੰਜੀਨੀਅਰਿੰਗ ਉੱਤਮਤਾ" ਵਿਸ਼ੇ 'ਤੇ ਮਾਹਿਰ ਭਾਸ਼ਣ

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ” ਵਰਕਸ਼ਾਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ” ਵਰਕਸ਼ਾਪ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

ਬਜ਼ੁਰਗਾਂ ਦੀ ਸਿਹਤ ਸੰਭਾਲ ਲਈ 31 ਅਕਤੂਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਜਾਂਚ ਕੈਂਪ :-ਡਾ ਅਰਵਿੰਦ ਪਾਲ ਸਿੰਘ

ਬਜ਼ੁਰਗਾਂ ਦੀ ਸਿਹਤ ਸੰਭਾਲ ਲਈ 31 ਅਕਤੂਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਜਾਂਚ ਕੈਂਪ :-ਡਾ ਅਰਵਿੰਦ ਪਾਲ ਸਿੰਘ

ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਤਰੱਕੀ ਉਪਰੰਤ ਅਧੀਨ ਸਕੱਤਰ ਵਜੋਂ ਹੋਏ ਪਦ-ਉੱਨਤ

ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਤਰੱਕੀ ਉਪਰੰਤ ਅਧੀਨ ਸਕੱਤਰ ਵਜੋਂ ਹੋਏ ਪਦ-ਉੱਨਤ

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ