ਸ੍ਰੀ ਫ਼ਤਹਿਗੜ੍ਹ ਸਾਹਿਬ/6 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ "ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਵੱਲੋਂ ਕੁਸ਼ਟ ਆਸ਼ਰਮ, ਸੇਖੂਪੁਰਾ , ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਮਾਨ ,ਸਪੋਰਟਿਵ ਮੈਡੀਸਿਨ, ਅੱਖਾਂ ਦੀ ਸੰਭਾਲ ਲਈ ਐਨਕਾਂ, ਜਖਮਾਂ ਦੀ ਸਾਂਭ ਸੰਭਾਲ ਲਈ ਅਲਸਰ ਕਿਟ, ਹੱਥਾਂ ਦੀ ਐਕਸਰਸਾਈਜ਼ ਲਈ ਸਪੰਜ਼ਿੰਗ ਬਾਲ ਚਮੜੀ ਦੀ ਦੇਖਭਾਲ ਲਈ ਵੈਸਲੀਨ ,ਰੇਗਮਾਰ ,ਕਾਟਨ ਬੰਡਲ ਅਤੇ ਟਬ ਆਦਿ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਅਤੇ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਗਿਆ।