ਸ੍ਰੀ ਫ਼ਤਹਿਗੜ੍ਹ ਸਾਹਿਬ/6 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰੀਨ ਪਟਾਕੇ ਵੇਚਣ ਤੋਂ ਇਲਾਵਾ ਖ਼ਤਰਨਾਕ/ਕੈਮੀਕਲ ਪਟਾਖੇ ਵੇਚਣ, ਖਰੀਦਣ ਤੇ ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਦੇ ਤਿਓਹਾਰ ਅਤੇ ਨਵਾਂ ਸਾਲ ਮਨਾਉਣ ਲਈ ਕੇਵਲ ਗਰੀਨ ਪਟਾਕਿਆਂ ਦਾ ਹੀ ਇਸਤੇਮਾਲ ਕਰਨ, ਵੇਚਣ ਤੇ ਖਰੀਦਣ ਲਈ ਸਮਾਂ ਤੇ ਸਥਾਨ ਵੀ ਨਿਸ਼ਚਿਤ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਰਾਤ 08:00 ਵਜੇ ਤੋਂ 10:00 ਵਜੇ ਤੱਕ ਗਰੀਨ ਪਟਾਕੇ ਵਜਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।