ਸ੍ਰੀ ਫ਼ਤਹਿਗੜ੍ਹ ਸਾਹਿਬ/7 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ ਮਨਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਦੇ ਰੈੱਡ ਰਿਬਨ ਕਲੱਬ ਵੱਲੋਂ ਵਾਇਸ-ਚਾਂਸਲਰ, ਪ੍ਰੋ. ਡਾ. ਪਰਿਤ ਪਾਲ ਸਿੰਘ ਦੀ ਯੋਗ ਅਗਵਾਈ ਹੇਠ "ਥੈਲੇਸੀਮੀਆ ਅਤੇ ਸਵੈ-ਇੱਛਤ ਖੂਨਦਾਨ" ਬਾਰੇ ਇੱਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਅਤੇ ਵਿਭਾਗ ਦੇ ਮੁਖੀ ਡਾ. ਸੁਪ੍ਰੀਤ ਬਿੰਦਰਾ ਨੇ ਪਤਵੰਤਿਆਂ, ਮਹਿਮਾਨ ਬੁਲਾਰਿਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ।