ਸ੍ਰੀ ਫ਼ਤਹਿਗੜ੍ਹ ਸਾਹਿਬ/8 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਰੈਗਿੰਗ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕਿਰਨਦੀਪ ਕੌਰ (ਕਨਵੀਨਰ, ਐਂਟੀ–ਰੈਗਿੰਗ ਸਕੁਐਡ) ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਰੈਗਿੰਗ ਵਿਰੋਧੀ ਸਕਿਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਾਇਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ।