ਸ੍ਰੀ ਫ਼ਤਹਿਗੜ੍ਹ ਸਾਹਿਬ/8 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਗਲੋਬਲ ਸਕੂਲ ਵੱਲੋਂ ‘ਸਵੱਛਤਾ ਹੀ ਸੇਵਾ - 2025’ ਥੀਮ ਵਾਲੇ ਸਵੱਛ ਭਾਰਤ ਮਿਸ਼ਨ ਇੰਟਰਨਸ਼ਿਪ ਦੇ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। 15 ਸਤੰਬਰ ਤੋਂ 2 ਅਕਤੂਬਰ ਤੱਕ ਆਯੋਜਿਤ ਇਸ ਇੰਟਰਨਸ਼ਿਪ ਵਿੱਚ ਚੌਥੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਚਨਾਤਮਕ ਸਫਾਈ ਪਹਿਲਕਦਮੀਆਂ ਵਿੱਚ ਸ਼ਾਮਲ ਕੀਤਾ ਗਿਆ।ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, 4ਵੀਂ-8ਵੀਂ ਅਤੇ 9ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਂਦਿਆਂ ਸਫਾਈ ਬਾਰੇ ਆਪਣੇ ਵਿਚਾਰਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕੀਤਾ।