ਸ੍ਰੀ ਫ਼ਤਹਿਗੜ੍ਹ ਸਾਹਿਬ/8 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਨੇ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜ਼ੋਨਲ ਯੂਥ ਫੈਸਟੀਵਲ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਨਰ-ਅੱਪ ਟ੍ਰਾਫੀ ਹਾਸਲ ਕੀਤੀ। ਇਸ ਮੁਕਾਬਲੇ ਦੇ ਪਹਿਲੇ ਦਿਨ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਲਾਜਵਾਬ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਗਿੱਧਾ, ਮਿਮਿਕਰੀ, ਵਨ ਐਕਟ ਪਲੇ ਅਤੇ ਲੋਕ ਗੀਤ ਵਿੱਚ ਪਹਿਲਾ ਸਥਾਨ, ਕੌਲਾਜ ਮੇਕਿੰਗ ਵਿੱਚ ਦੂਜਾ ਸਥਾਨ, ਅਤੇ ਆਨ-ਦ-ਸਪਾਟ ਫੋਟੋਗ੍ਰਾਫੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।