ਸ੍ਰੀ ਫ਼ਤਹਿਗੜ੍ਹ ਸਾਹਿਬ/10 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਜ਼ਿਲਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ (ਅੱਖਾਂ ਦੇ ਮਾਹਿਰ) ਵੱਲੋਂ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਪੈਂਦੀਆਂ ਉਸਾਰੀ ਅਧੀਨ ਬਿਲਡਿੰਗਾਂ ਨਰਸਰੀਆਂ,ਫੈਕਟਰੀਆਂ, ਖਾਲੀ ਪਲਾਟਾਂ ਆਦਿ ਵਿੱਚ ਡੇਂਗੂ ਸਬੰਧੀ ਚੈਕਿੰਗ ਕਰਦੇ ਹੋਏ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਚਲਾਣ ਕੀਤੇ ਗਏ। ਆਮ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਦੇ ਹੋਏ ਡਾ. ਬੇਦੀ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਇਸ ਮੌਕੇ ਤੇ ਜ਼ਿਲਾ ਐਪੀਡਮੋਲੋਜਿਸਟ ਡਾ. ਸੰਪਨ ਅਤਰੀ, ਸਿਹਤ ਕਰਮਚਾਰੀ ਤੇਜਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।