ਸ੍ਰੀ ਫ਼ਤਹਿਗੜ੍ਹ ਸਾਹਿਬ/ 10 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਵਿੱਚ ਬਰਸਾਤ ਦੇ ਪਾਣੀ ਨਾਲ ਨਜਿੱਠਣ ਦੇ ਲਈ ਕਰੀਬ 56 ਲੱਖ ਰੁਪਏ ਦੀ ਲਾਗਤ ਦੇ ਨਾਲ ਨਵੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ। ਜਿਹਨਾਂ ਦੇ ਲੱਗਣ ਨਾਲ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਤੋਂ ਨਿਜਾਤ ਮਿਲੇਗੀ। ਵਿਧਾਇਕ ਰਾਏ ਨੇ ਦੱਸਿਆ ਕਿ ਸ਼ਹਿਰ ਦੇ ਕੁਝ ਇਲਾਕੇ ਅਜਿਹੇ ਹਨ ਜਿੱਥੇ ਸੀਵਰੇਜ ਦੀਆਂ ਵੱਡੀਆਂ ਮਸ਼ੀਨਾਂ ਨਹੀਂ ਸੀ ਪੁਹੰਚ ਪਾਉਂਦੀਆਂ। ਉਕਤ ਇਲਾਕਿਆਂ ਚ ਸੀਵਰੇਜ ਦੀ ਸਫਾਈ ਦੇ ਲਈ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਸਰਹਿੰਦ ਨੂੰ ਕਰੀਬ 37 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਮਿਨੀ ਜੈਟਿੰਗ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਜੱਸੀ,ਰਮੇਸ਼ ਕੁਮਾਰ ਸੋਨੂੰ,ਪਵੇਲ ਹਾਂਡਾ, ਰਜੇਸ਼ ਉੱਪਲ ਅਤੇ ਆੜਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਉੱਪਲ ਵੀ ਮੌਜ਼ੂਦ ਸਨ।