ਸ੍ਰੀ ਫ਼ਤਹਿਗੜ੍ਹ ਸਾਹਿਬ/13 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੇ ਐਜ਼ੂਕੇਸ਼ਨ ਫੈਕਲਟੀ ਅਧੀਨ ਕਲੀਨਿਕਲ ਮਨੋਵਿਗਿਆਨ ਵਿਭਾਗ ਵੱਲੋਂ ‘ਸੇਵਾਵਾਂ ਤੱਕ ਪਹੁੰਚ - ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ’ ਥੀਮ ’ਤੇ ਅਧਾਰਿਤ ਐਜੂਸੀਅਰ ਕਲੱਬ ਦੇ ਤਹਿਤ ਵਿਸ਼ਵ ਮਾਨਸਿਕ ਸਿਹਤ ਦਿਵਸ 2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਹਫ਼ਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਦੀ ਸ਼ੁਰੂਆਤ ‘ਸ਼ੁੱਭਆਰੰਭ’ ਨਾਲ ਹੋਈ, ਜਿਸ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਹਫ਼ਤੇ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮਾਨਸਿਕ ਸਿਹਤ ਪ੍ਰਤੀ ਦਇਆ ਅਤੇ ਜਾਗਰੂਕਤਾ ਦੇ ਮਹੱਤਵ ਨੂੰ ਉਜਾਗਰ ਕੀਤਾ।ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਮਨੋਵਿਗਿਆਨ ਅਤੇ ਵਿਵਹਾਰ ਵਿਗਿਆਨ ਕੇਂਦਰ ਦੀ ਸਥਾਪਨਾ ਦਾ ਐਲਾਨ ਕੀਤਾ, ਜੋ ਕਿ ਖੋਜ, ਸਿਖਲਾਈ ਅਤੇ ਆਊਟਰੀਚ ਲਈ ਇੱਕ ਨਵੀਂ ਪਹਿਲ ਹੈ।