ਸ੍ਰੀ ਫ਼ਤਹਿਗੜ੍ਹ ਸਾਹਿਬ/13 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਦੀ ਸਰਪਰਸਤੀ ਹੇਠ 20 ਜੁਲਾਈ ਤੋਂ ਕਰਵਾਈ ਜਾ ਰਹੀ ਚੌਥੀ ਫਤਿਹਗੜ੍ਹ ਸਾਹਿਬ ਫੁਟਬਾਲ ਬੇਬੀ ਲੀਗ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਫੁਟਬਾਲ ਟੂਰਨਾਮੈਂਟ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਛੇ ਸਾਲ ਤੋਂ ਲੈ ਕੇ 13 ਸਾਲ ਤੱਕ ਦੇ 400 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਇਸ ਮੌਕੇ 50 ਪਲਸ ਖਿਡਾਰੀਆਂ ਦਾ ਸ਼ੋਅ ਮੈਚ ਵੀ ਕਰਵਾਇਆ ਗਿਆ ਜੋ ਕਿ ਦੋ ਦੋ ਦੀ ਬਰਾਬਰੀ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਉਪਰੰਤ ਅਕੈਡਮੀ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਵੱਲੋਂ ਜੇਤੂ ਟੀਮਾਂ ਤੋਂ ਇਲਾਵਾ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਮੈਡਲ ਅਤੇ ਟਰੋਫੀ ਦੇ ਕੇ ਸਨਮਾਨਤ ਕੀਤਾ ਗਿਆ।