ਸ੍ਰੀ ਫ਼ਤਹਿਗੜ੍ਹ ਸਾਹਿਬ/15 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਵਨਾਤਮਕ ਸ਼ਬਦ “ਗੁਰ ਰਾਮਦਾਸ ਰਾਖਹੁ ਸਰਣਾਈ” ਨੂੰ ਨਾਦ ਗੁਰਬਾਣੀ ਯੂਟਿਊਬ ਚੈਨਲ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਵਾਈਸ-ਚਾਂਸਲਰ ਪ੍ਰੋ (ਡਾ.) ਪਰਿਤ ਪਾਲ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਸ਼ਬਦ ਦੀ ਸੁਰੀਲੀ ਪੇਸ਼ਕਾਰੀ ਨੂੰ ਸਭ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਅਤੇ ਆਡੀਓ-ਵੀਡੀਓ ਪ੍ਰਾਜੈਕਟ ਨਾਲ ਜੁੜੀ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਸ਼ਬਦ ਦਾ ਸੰਗੀਤ ਅਤੇ ਸੰਰਚਨਾ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਸਿੰਘ ਨੇ ਤਿਆਰ ਕੀਤੀ ਹੈ।