ਸ੍ਰੀ ਫ਼ਤਹਿਗੜ੍ਹ ਸਾਹਿਬ/ 15 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਫ਼ਤਹਿਗੜ੍ਹ ਸਾਹਿਬ ਤੋਂ ਮੰਡੀ ਗੋਬਿੰਦਗੜ੍ਹ ਵਾਇਆ ਡੇਰਾ ਮੀਰ ਮੀਰਾਂ, ਸਹਿਜ਼ਾਦਪੁਰ, ਜੰਡਾਲੀ ਤੇ ਬਾਗ ਸਿਕੰਦਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ।ਇਸ ਮੌਕੇ ਵਿਧਾਇਕ ਰਾਏ ਨੇ ਦੱਸਿਆ ਕਿ 10.80 ਕਿਲੋਮੀਟਰ ਲੰਮੀ ਇਸ ਸੜਕ ਦੇ ਨਿਰਮਾਣ ਕਾਰਜਾਂ ਉਤੇ ਕਰੀਬ 2.18 ਕਰੋੜ ਰੁਪਏ ਖਰਚ ਹੋਣਗੇ ਤੇ ਫ਼ਤਹਿਗੜ੍ਹ ਸਾਹਿਬ ਵਿਖੇ ਦਸੰਬਰ ਮਹੀਨੇ ਦੌਰਾਨ ਹੋਣ ਵਾਲੀ ਸ਼ਹੀਦੀ ਸਭਾ ਤੋਂ ਪਹਿਲਾਂ ਇਸ ਸੜਕ ਦਾ ਕੰਮ ਮੁਕੰਮਲ ਹੋ ਜਾਵੇਗਾ।