ਸ੍ਰੀ ਫ਼ਤਹਿਗੜ੍ਹ ਸਾਹਿਬ/15 ਅਕਤੂਬਰ :
(ਰਵਿੰਦਰ ਸਿੰਘ ਢੀਂਡਸਾ )
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ ਤੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਜਿਸ ਵਿੱਚ ਸਹਾਇਕ ਕਮਿਸ਼ਨਰ ( ਫੂਡ ਸੇਫਟੀ) ਰਾਖੀ ਵਿਨਾਇਕ, ਫੂਡ ਸੇਫਟੀ ਅਫਸਰ ਸੰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਿਲ ਸਨ ਵੱਲੋਂ ਸਵੇਰੇ ਤੜਕਸਾਰ ਜਿਲੇ ਅੰਦਰ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕੇ ਲਗਾ ਕੇ ਟੈਂਪੂਆਂ ਦੁਆਰਾ ਇੱਕ ਥਾਂ ਤੋਂ ਦੂਸਰੀ ਥਾਂ ਤੇ ਲਿਜਾਏ ਜਾ ਰਹੇ ਦੁੱਧ, ਪਨੀਰ ਅਤੇ ਖੋਏ ਦੇ 8 ਸੈਂਪਲ ਭਰੇ ਗਏ।