ਚੰਡੀਗੜ੍ਹ, 15 ਅਕਤੂਬਰ
ਖੁਫੀਆ ਜਾਣਕਾਰੀ ਅਧਾਰਤ ਇੱਕ ਵੱਡੀ ਕਾਰਵਾਈ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਸੰਗਠਿਤ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਇਸਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗੱਲ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਕਹੀ।
ਡੀਜੀਪੀ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤਸਕਰੀ ਦਾ ਇੱਕ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ-ਅਧਾਰਤ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨਤਾਰਨ ਸੈਕਟਰਾਂ ਵਿੱਚ ਡਰੋਨ ਦੁਆਰਾ ਪਹੁੰਚਾਈਆਂ ਗਈਆਂ ਖੇਪਾਂ ਪ੍ਰਾਪਤ ਕਰ ਰਹੇ ਸਨ, ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ।