ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ 250 ਤੋਂ ਵੱਧ ਪੁਰਾਣੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਾਜ਼ਰੀ ਲਗਾਈ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਡਾ. ਮਨਪ੍ਰੀਤ ਕੌਰ ਨੇ ਸਭ ਮਹਿਮਾਨਾਂ, ਐਲੂਮਨੀ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ।ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਐਲੂਮਨੀ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਕਾਲਜ ਦੀਆਂ ਅਕਾਦਮਿਕ, ਰਿਸਰਚ ਅਤੇ ਸਮਾਜਿਕ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।