ਸ੍ਰੀ ਫ਼ਤਹਿਗੜ੍ਹ ਸਾਹਿਬ/ 23 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਨੂੰ ਸਮਰਪਿਤ ਕਰਕੇ ਐਜੂਕੇਸ਼ਨਲ ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਸਿਖਿਆ ਵਿਭਾਗ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ।ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਭਾਵਪੂਰਨ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਵਿੱਚ ਹਿੱਸਾ ਲਿਆ, ਜਿਸ ਨਾਲ ਪੂਰਾ ਮਾਹੌਲ ਆਤਮਿਕ ਸ਼ਾਂਤੀ ਅਤੇ ਭਗਤੀ ਨਾਲ ਭਰ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿਚ ਪ੍ਰਕਾਸ਼ਮਾਨ ਅਬਿਨਾਸ਼ੀ ਗਿਆਨ ਮਨੁੱਖਤਾ ਨੂੰ ਦਇਆ, ਧਰਮ ਅਤੇ ਏਕਤਾ ਦੇ ਰਸਤੇ ਤੇ ਲੈ ਜਾਂਦਾ ਹੈ। ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਸਿਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।