ਸ੍ਰੀ ਫ਼ਤਹਿਗੜ੍ਹ ਸਾਹਿਬ/ 21 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਚੱਲ ਰਹੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 47 ਹਜ਼ਾਰ 780 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।