ਤਰਨਤਾਰਨ, 24 ਅਕਤੂਬਰ 2025
ਆਮ ਆਦਮੀ ਪਾਰਟੀ (ਆਪ) ਨੂੰ ਅੱਜ ਤਰਨਤਾਰਨ ਵਿਖੇ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ, ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ, ਨੇ 'ਆਪ' ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਆਪਣੀ ਨਾਮਜ਼ਦਗੀ ਵਾਪਸ ਲੈ ਲਈ। 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਰਪਾਲ ਸਿੰਘ ਨੇ ਕਿਹਾ ਕਿ ਉਹ 'ਆਪ' ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਸ਼ਹਿਰ ਵਿੱਚ ਸਭ ਤੋਂ ਵੱਡਾ ਮੁੱਦਾ ਗੰਦਗੀ ਦੇ ਢੇਰਾਂ ਦਾ ਹੈ, ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਦੇ ਮੁੱਦੇ 'ਤੇ ਵੀ ਆਮ ਆਦਮੀ ਪਾਰਟੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਹ ਕਿਹਾ "ਮੈਂ ਇਨ੍ਹਾਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਪੰਜਾਬ ਦੇ ਰੁਕੇ ਹੋਏ ਕੰਮ ਪੂਰੇ ਕਰਵਾਉਣ ਦੀ ਆਸ ਨਾਲ ਆਮ ਆਦਮੀ ਪਾਰਟੀ ਨਾਲ ਜੁੜਿਆ ਹਾਂ।