ਤਰਨਤਾਰਨ, 25 ਅਕਤੂਬਰ 2025
ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲਗਿਆ ਹੈ। ਸ਼ਨੀਵਾਰ ਨੂੰ ਅਕਾਲੀ ਆਗੂ ਤੇ ਮੌਜੂਦਾ ਸਰਪੰਚ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਸਰਵਣ ਸਿੰਘ ਧੁੱਨ ਅਤੇ ਸੂਬਾ ਜਨਰਲ ਸਕਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਜਸ਼ਨਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੰਚ ਅਵਤਾਰ ਸਿੰਘ,ਪੰਚ ਦਵਿੰਦਰ ਸਿੰਘ, ਪੰਚ ਪਰਗਟ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਨਰਿੰਦਰ ਪਾਲ ਕੌਰ ਪੰਚ, ਬਲਜੀਤ ਕੌਰਕੰਨਵਰ ਜਗਦੀਪ ਸਿੰਘ ਲਾਡਾ ਛਿਛਰੇਵਾਲ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪ ਵਿੱਚ ਸ਼ਾਮਿਲ ਹੋਏ ਸਾਰੇ ਨਵੇਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਬਣਦਾ ਸਨਮਾਨ ਦਿੱਤਾ ਜਾਵੇਗਾ।