ਤਰਨਤਾਰਨ 27 ਅਕਤੂਬਰ
ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਸਫਲਤਾ ਮਿਲੀ ਹੈ। ਸੋਮਵਾਰ ਨੂੰ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ ਆਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਿਲ ਹੋ ਗਏ।
ਉਨ੍ਹਾਂ ਦੇ ਨਾਲ ਸ਼ਾਮਿਲ ਹੋਣ ਵਾਲੀਆਂ ਵਿੱਚ ਦਯਾ ਸਿੰਘ, ਸਾਹਬ ਸਿੰਘ, ਜਗਦੀਪ ਸਿੰਘ, ਪਾਲ ਸਿੰਘ, ਸੱਬਾ ਸਿੰਘ ਅਤੇ ਮਾਰੂ ਸਿੰਘ ਪ੍ਰਮੁੱਖ ਹਨ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਨਰਲ ਸਕੱਤਰ ਐਸ.ਐਸ. ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਮੰਤਰੀ ਭੁੱਲਰ ਨੇ ਕਿਹਾ ਕਿ ਸਾਰੇ ਮੈਂਬਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ, ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਉਨ੍ਹਾਂ ਨੂੰ ਮਿਲੀ ਅਥਾਹ ਖੁਸ਼ੀ ਨੂੰ ਦਰਸਾਉਂਦਾ ਹੈ।