ਤਰਨਤਾਰਨ, 27 ਅਕਤੂਬਰ
ਤਰਨਤਾਰਨ ਜਿਮਨੀ ਚੋਣ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਦੂਰਦਰਸ਼ੀ ਫੈਸਲੇ “ਜਿਸਦਾ ਖੇਤ, ਉਸਦੀ ਰੇਤ” ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਲੋਕ-ਕੇਂਦ੍ਰਿਤ ਤੇ ਕਿਸਾਨ-ਹਿਤੈਸ਼ੀ ਸੋਚ ਦਾ ਉਦਾਹਰਨ ਹੈ। ਇਹ ਫੈਸਲਾ ਸਮੇਂ ਸਿਰ ਲੈ ਕੇ ਮਾਨ ਸਰਕਾਰ ਨੇ ਨਾ ਸਿਰਫ਼ ਕਿਸਾਨਾਂ ਨੂੰ ਸਹਾਰਾ ਦਿੱਤਾ ਹੈ ਸਗੋਂ ਆਮ ਲੋਕਾਂ ਨੂੰ ਵੀ ਵੱਡੀ ਰਹਾਤ ਦਿੱਤੀ ਹੈ।
ਸੂਬਾ ਸਰਕਾਰ ਦੀ ਇਸ ਪਹਿਲ, ਜੋ ਕੁਝ ਹਫ਼ਤੇ ਪਹਿਲਾਂ ਹੀ ਸ਼ੁਰੂ ਕੀਤੀ ਗਈ ਸੀ, ਨੇ ਪਹਿਲਾਂ ਹੀ ਸੂਬੇ ਭਰ ਵਿੱਚ ਰੇਤ ਦੇ ਭਾਅ ਵਿੱਚ 30 ਤੋਂ 35 ਪ੍ਰਤੀਸ਼ਤ ਤੱਕ ਕਮੀ ਲਿਆ ਦਿੱਤੀ ਹੈ। ਇਸ ਨਾਲ ਹੱੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਖੇਤੀਬਾੜੀ ਜ਼ਮੀਨਾਂ ਨੂੰ ਬਹਾਲ ਕਰਨ ਵਿੱਚ ਮਦਦ ਮਿਲੀ ਹੈ।