ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਆਯੂਸ਼ਮਾਨ ਆਰੋਗਿਆ ਕੇਂਦਰਾਂ ਤੇ ਤਾਇਨਾਤ ਸਟਾਫ, ਕਮਿਊਨਿਟੀ ਸਿਹਤ ਅਫਸਰ, ਮਲਟੀ ਪਰਪਜ ਹੈਲਥ ਵਰਕਰ ਮੇਲ ਅਤੇ ਫੀਮੇਲ ਨੂੰ ਜ਼ਿਲ੍ਹਾ ਸਿਖਲਾਈ ਕੇਂਦਰ , ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵੱਖ ਵੱਖ ਬਿਮਾਰੀਆਂ ਦੇ ਟੈਸਟ ਕਰਨ ਲਈ ਡਾਇਗਨੋਸਟਿਕ ਕਿੱਟਾਂ ਦੀ ਵਰਤੋਂ ਲਈ ਪ੍ਰੈਕਟੀਕਲ ਟਰੇਨਿੰਗ ਅਤੇ ਵੱਖ-ਵੱਖ ਬਿਮਾਰੀਆਂ ਬਾਰੇ ਵਿਸਥਾਰ ਸਹਿਤ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਮਾਸਟਰ ਟ੍ਰੇਨਰ ਜ਼ਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਪੈਥਾਲੋਜਿਸਟ ਡਾ. ਈਵਨਪ੍ਰੀਤ ਕੌਰ ਅਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਡੀਐਮਈਓ ਵਿੱਕੀ ਵਰਮਾ ਆਦਿ ਵੀ ਹਾਜ਼ਰ ਸਨ।