ਚੰਡੀਗੜ੍ਹ, 30 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।